ਮੱਖੂ (ਫ਼ਿਰੋਜ਼ਪੁਰ), 8 ਜੂਨ (ਬਿੰਦੂ ਸਿੰਘ)-ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੀ ਟੀਮ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਖੂ ਬਲਾਕ ਅਧੀਨ ਪੈਂਦੇ ਪਿੰਡ ਚੱਬਾ ਵਿਖੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਦੀ ਅਗਵਾਈ ਹੇਠ ਪੁੱਜੀ | ਟੀਮ ਵਿੱਚ ਦਲਜੀਤ ਸਿੰਘ ਸਰਪੰਚ ਦਾਨੇਵਾਲਾ, ਸਤਨਾਮ ਸਿੰਘ ਦਾਨੇਵਾਲਾ, ਬੋਹੜ ਸਿੰਘ ਦਾਨੇਵਾਲਾ, ਰਣਜੀਤ ਸਿੰਘ ਚੱਕ ਤਾਰੇਵਾਲਾ, ਗੁਰਜੀਤ ਸਿੰਘ ਕੜਾਹੇਵਾਲਾ, ਮਨਜੀਤ ਸਿੰਘ ਅਲਾਬਾਦ ਅਤੇ ਰਮਨਦੀਪ ਸਿੰਘ ਰਸੂਲਪੁਰ ਵੀ ਸ਼ਾਮਲ ਸਨ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਚੰਬਾ ਦੇ ਰਹਿਣ ਵਾਲੇ ਏਜੰਟ ਸਿਮਰਜੀਤ ਸਿੰਘ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਨੇ ਕਥਿਤ ਤੌਰ ’ਤੇ ਰਾਜਵਿੰਦਰ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਇਲਾਹਾਬਾਦ ਤੋਂ 55 ਲੱਖ ਰੁਪਏ ਅਤੇ ਨਿਸ਼ਾਨ ਸਿੰਘ ਤੋਂ 32 ਲੱਖ ਰੁਪਏ ਲਏ ਸਨ। ਦੋਸ਼ ਹੈ ਕਿ ਸਾਲ 2023 ‘ਚ ਰਕਮ ਲੈਣ ਤੋਂ ਬਾਅਦ ਦੋਵੇਂ ਵਿਅਕਤੀ ਅਮਰੀਕਾ ਚਲੇ ਗਏ। ਆਗੂਆਂ ਨੇ ਕਿਹਾ ਕਿ ਰਾਜਵਿੰਦਰ ਸਿੰਘ ਨੇ ਇਹ ਰਕਮ ਇਕੱਠੀ ਕਰਨ ਲਈ ਆਪਣੀ ਢਾਈ ਕਿੱਲੇ ਜ਼ਮੀਨ ਵੇਚ ਦਿੱਤੀ ਸੀ ਅਤੇ ਉਸ ਦੀ ਇੱਕ ਬੇਟੀ ਹੈ ਅਤੇ ਜ਼ਮੀਨ ਵਿਕਣ ਕਾਰਨ ਪਿਤਾ ਦੀ ਮੌਤ ਹੋ ਗਈ ਹੈ, ਜਿਸ ਕਾਰਨ ਪਰਿਵਾਰ ਨੂੰ ਭਾਰੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਜਥੇਬੰਦੀ ਨੇ ਮੁਲਜ਼ਮ ਜੋੜੇ ਦੇ ਘਰ ਪਹੁੰਚ ਕੇ ਮਾਮਲੇ ਸਬੰਧੀ ਗੱਲਬਾਤ ਕੀਤੀ। ਆਗੂਆਂ ਅਨੁਸਾਰ ਉਨ੍ਹਾਂ ਨੂੰ ਉਥੇ ਵੀ ਸਹਿਯੋਗ ਨਹੀਂ ਮਿਲਿਆ ਅਤੇ ਪਰਿਵਾਰ ਨੇ ਨਾਰਾਜ਼ ਰਵੱਈਆ ਅਪਣਾਇਆ। ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਨੇ ਮਾਮਲੇ ਦੇ ਹੱਲ ਲਈ ਮੰਗਲਵਾਰ ਤੱਕ ਦਾ ਸਮਾਂ ਦਿੱਤਾ ਹੈ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਬੁੱਧਵਾਰ ਨੂੰ ਅਗਲੇ ਰੋਸ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
