ਪੰਜਾਬ ‘ਚ ਬਦਲੇਗਾ ਮੌਸਮ, ਮੀਂਹ ਪਵੇਗਾ, 60-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ



ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 29 ਅਤੇ 30 ਮਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 51 ਫੀਸਦੀ ਤੋਂ 75 ਫੀਸਦੀ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਨਾਲੋਂ 4.1 ਡਿਗਰੀ ਵੱਧ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ, ਦੂਜੇ ਪਾਸੇ ਚੰਡੀਗੜ੍ਹ ਵਿੱਚ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਵੇਗੀ। 60 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗੜੇ ਪੈਣ ਦੀ ਵੀ ਸੰਭਾਵਨਾ ਹੈ। 28 ਅਤੇ 29 ਨੂੰ ਕੁਝ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ ਅਤੇ 29 ਅਤੇ 30 ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Leave a Comment

Your email address will not be published. Required fields are marked *

Scroll to Top