ਪੰਜਾਬ ਦੀ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੰਮ 13 ਜੂਨ 2026 ਤੱਕ ਜਾਰੀ ਰਹੇਗਾ – ਮਨਰੀਤ ਰਾਣਾ – Patiala News | ਪਟਿਆਲਾ ਦੀ ਸਿਆਸਤ



ਪੰਜਾਬ ਨਿਊਜ਼: ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਦਾ ਕੰਮ 13 ਜੂਨ 2026 ਤੱਕ ਜਾਰੀ ਰਹੇਗਾ – ਮਨਰੀਤ ਰਾਣਾ – ਵਸਨੀਕ ਜਨਗਣਨਾ ਦੌਰਾਨ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦੇ ਕੇ ਸਹਿਯੋਗ ਦੇਣ – ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਕਿਹਾ ਹੈ ਕਿ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 15 ਮਈ ਤੋਂ ਸ਼ੁਰੂ ਕੀਤਾ ਗਿਆ ਮਰਦਮਸ਼ੁਮਾਰੀ ਦਾ ਕੰਮ 13 ਜੂਨ 2026 ਤੱਕ ਜਾਰੀ ਰਹੇਗਾ।ਮਨਰੀਤ ਰਾਣਾ ਨੇ ਆਮ ਜਨਤਾ ਨੂੰ ਦੇਸ਼ ਹਿੱਤ ਦੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਲੋਕਾਂ ਦੇ ਘਰ ਜਾ ਕੇ ਜਾਣਕਾਰੀ ਲੈਣ ਲਈ ਆਉਂਦਾ ਹੈ ਤਾਂ ਉਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਇਸ ਦੌਰਾਨ ਜਨਗਣਨਾ ਸਬੰਧੀ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦਿੱਤੇ ਜਾਣ ਤਾਂ ਜੋ ਸਹੀ ਅੰਕੜੇ ਤਿਆਰ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਦੀ ਮਰਦਮਸ਼ੁਮਾਰੀ 2027 ਲਈ ਡਿਊਟੀ ਲਗਾਈ ਗਈ ਹੈ ਪਰ ਜਿਹੜੇ ਮੁਲਾਜ਼ਮ ਅਜੇ ਤੱਕ ਆਪਣੀ ਡਿਊਟੀ ਜੁਆਇਨ ਨਹੀਂ ਕਰ ਸਕੇ, ਉਨ੍ਹਾਂ ਖ਼ਿਲਾਫ਼ ਸੈਂਸੇਜ਼ ਐਕਟ 1948 ਤਹਿਤ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top