ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿਲਾ ਕੈਡੇਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਦੇਸ਼ ਦੀ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਖੜਕਵਾਸਲਾ ਵਿੱਚ ਦਾਖ਼ਲੇ ਲਈ ਦੇਸ਼ ਭਰ ਵਿੱਚੋਂ 18ਵਾਂ ਰੈਂਕ ਹਾਸਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਇਤਿਹਾਸ ਸਿਰਜਿਆ ਹੈ ਅਤੇ ਪੂਰੇ ਦੇਸ਼ ਵਿੱਚ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ। ਸਾਡੀ ਹੋਣਹਾਰ ਬੇਟੀ ਮਹਿਕਪ੍ਰੀਤ ਕੌਰ ਨੇ ‘ਏਅਰ ਫੋਰਸ ਅਕੈਡਮੀ’ ‘ਚੋਂ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਿਲ ਕੀਤਾ ਹੈ ਅਤੇ ਕੋਮਲਪ੍ਰੀਤ ਕੌਰ ਨੇ ‘ਨੈਸ਼ਨਲ ਡਿਫੈਂਸ ਅਕੈਡਮੀ’ (NDA) ‘ਚੋਂ 18ਵਾਂ ਰੈਂਕ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ – “ਇਸ ਮਹਾਨ ਅਤੇ ਮਾਣ ਵਾਲੀ ਪ੍ਰਾਪਤੀ ਲਈ ਧੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈਆਂ। ਪੰਜਾਬ ਦੀਆਂ ਧੀਆਂ ਅੱਗੇ ਵਧਦੀਆਂ ਰਹਿਣ ਅਤੇ ਬੁਲੰਦੀਆਂ ਨੂੰ ਛੂਹਦੀਆਂ ਰਹਿਣ, ‘ਤੁਹਾਡੀ ਸਰਕਾਰ’ ਹਰ ਕਦਮ ‘ਤੇ ਤੁਹਾਡੇ ਨਾਲ ਖੜ੍ਹੀ ਹੈ। ਸ਼ਾਬਾਸ਼ ਪੁੱਤਰ, ਬਹੁਤ ਤਰੱਕੀ ਕਰੋ, ਸਾਡੀਆਂ ਦੁਆਵਾਂ ਤੁਹਾਡੇ ਨਾਲ ਹਨ। ਇਸ ਲੇਖ ਵਿਚਲੇ ਵਿਚਾਰ/ਤੱਥ ਪੋਸਟ ਡਿਸਕਲੇਮਰ/ਤੱਥ ਲੇਖਕ ਦੀ ਆਪਣੀ ਹੈ ਅਤੇ ਨਾ ਹੀ ਕਿਸੇ ਵੀ ਖ਼ਬਰ ਦੀ ਜ਼ਿੰਮੇਵਾਰੀ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
