ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮਚੀ ਹੋਈ ਹੈ। ਆਮ ਆਦਮੀ ਪਾਰਟੀ (ਆਪ) ਨੂੰ ਅੰਮ੍ਰਿਤਸਰ ‘ਚ ਵੱਡਾ ਝਟਕਾ ਲੱਗਾ ਹੈ। ਜਿਸ ਨਾਲ ਸਿਆਸੀ ਭੂਚਾਲ ਆ ਗਿਆ ਹੈ। ਅੰਮ੍ਰਿਤਸਰ ਵਿੱਚ ਐਤਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੌਜੂਦਾ ਵਿਧਾਇਕ ਦੇ ਜੱਦੀ ਪਿੰਡ ਜਗਦੇਵ ਕਲਾਂ ਦੇ ਦੋ ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਵੱਡੀ ਗੱਲ ਇਹ ਰਹੀ ਕਿ ਇਨ੍ਹਾਂ ਵਿਅਕਤੀਆਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਦੇ ਸਲਾਹਕਾਰ, ਮੌਜੂਦਾ ਮੈਂਬਰ ਅਤੇ ਕਈ ਗਿਣਤੀ ਦੇ ਮੈਂਬਰ ਸ਼ਾਮਲ ਹਨ। ਇਸ ਦੌਰਾਨ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਸਿਮਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੁਲਦੀਪ ਸਿੰਘ ਧਾਲੀਵਾਲ ਦੇ ਕਾਫੀ ਕਰੀਬੀ ਹਨ। ਪਰ ਉਨ੍ਹਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਨਹੀਂ ਸਗੋਂ ਹੁਣ ਪੰਜਾਬ ਅਤੇ ਪੰਜਾਬੀਅਤ ਨੂੰ ਚੁਣਿਆ ਹੈ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਫੈਕਟਰੀ ਲਗਾਉਣ ਲਈ ਲੋਕਾਂ ਨੂੰ ਪਹਿਲ ਨਹੀਂ ਦਿੱਤੀ ਸਗੋਂ ਫੈਕਟਰੀ ਲਗਾਉਣ ਵਾਲੇ ਵਿਅਕਤੀ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਜਿਸ ਨੇ ਪਿੰਡ ਵਿੱਚ ਕਿਸੇ ਨੂੰ ਰੁਜ਼ਗਾਰ ਵੀ ਨਹੀਂ ਦਿੱਤਾ, ਉਹ ਵੀ ਕਿਸੇ ਨਾਲ ਨਹੀਂ ਮਿਲਦਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
