ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ, 24 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ : ਕਟਾਰੂਚੱਕ


ਦਾਣਾ ਮੰਡੀ ਟਾਂਡਾ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ਵਿੱਚ 647 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ

ਸੂਬੇ ਦੀਆਂ ਮੰਡੀਆਂ ਵਿੱਚ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਮੰਡੀ ਦਾ ਦੌਰਾ ਕੀਤਾ

ਚੰਡੀਗੜ੍ਹ/ਟਾਂਡਾ, 19 ਅਪਰੈਲ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ 2 ਲੱਖ 8 ਹਜ਼ਾਰ ਟਨ ਕਣਕ ਵਿੱਚੋਂ 24 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਸਬੰਧਤ ਅਧਿਕਾਰੀਆਂ ਸਮੇਤ ਦਾਣਾ ਮੰਡੀ ਵਿਖੇ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਫ਼ਸਲਾਂ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੇ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ, ਜਿਸ ਦੇ ਨਤੀਜੇ ਵਜੋਂ ਮੰਡੀਆਂ ਵਿੱਚ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਬਕਾਇਆ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ-ਨਾਲ ਜੀ-ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੂਨ-ਪਸੀਨੇ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੀ ਘੱਟੋ-ਘੱਟ ਸਮੇਂ ਵਿੱਚ ਖਰੀਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਨਿਰਧਾਰਤ ਸਮੇਂ ‘ਤੇ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਉਪਲਬਧ ਮਸ਼ੀਨਰੀ ਨਾਲ ਖੇਤਾਂ ਵਿੱਚ ਹੀ ਕਰਨ।

ਬੀਤੇ ਦਿਨ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਅਤੇ ਚੁਕਾਈ ਪਿਛਲੇ ਸਾਲਾਂ ਦੀ ਤਰ੍ਹਾਂ ਸੁਚੱਜੇ ਢੰਗ ਨਾਲ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲਗਾਤਾਰ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਕਈ ਵੱਡੇ ਕਿਸਾਨ ਪੱਖੀ ਫੈਸਲੇ ਲਏ ਹਨ, ਜਿਸ ਦਾ ਸੂਬੇ ਭਰ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਬਦਲੇ ਨਿਰਧਾਰਿਤ ਸਮੇਂ ਅੰਦਰ ਅਦਾਇਗੀਆਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਸਮੇਂ ਸਿਰ ਖ਼ਰੀਦਣ ਦੀ ਤਾਕੀਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੁੱਲ 78 ਮੰਡੀਆਂ ਸਥਾਪਤ ਹਨ, ਜਿਨ੍ਹਾਂ ਵਿੱਚੋਂ 65 ਮੰਡੀਆਂ ਪੱਕੀਆਂ ਹਨ ਅਤੇ 13 ਥਾਵਾਂ ’ਤੇ ਖਰੀਦ ਦੇ ਆਰਜ਼ੀ ਪ੍ਰਬੰਧ ਕੀਤੇ ਗਏ ਹਨ, ਜਦਕਿ ਜ਼ਿਲ੍ਹੇ ਵਿੱਚ ਕੁੱਲ 316000 ਮੀਟ੍ਰਿਕ ਟਨ ਪੱਥਰ ਦੀ ਆਮਦ ਹੋਣ ਦੀ ਸੰਭਾਵਨਾ ਹੈ।

ਇਸ ਮੌਕੇ ਐਸਡੀਐਮ ਲਵਪ੍ਰੀਤ ਸਿੰਘ, ਮਾਰਕੀਟਿੰਗ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕੀਟਿੰਗ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਫੂਡ ਸਪਲਾਈ ਰਜਨੀਸ਼ ਕੁਮਾਰੀ, ਡੀਐਫਐਸਸੀ ਪ੍ਰੀਤਕਮਲ ਸੂਦ ਆਦਿ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top