ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦੀ ਮਿਲਣਗੇ ਉਨ੍ਹਾਂ ਦੇ ਬਣਦੇ ਹੱਕ; ਸਰਕਾਰ ਨੇ ਚੁੱਕਿਆ ਵੱਡਾ ਕਦਮ!


ਪੰਜਾਬ ਸਰਕਾਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਹਜ਼ਾਰਾਂ ‘ਆਊਟਸੋਰਸ’ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਲਈ ਜਲਦੀ ਤੋਂ ਜਲਦੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ, ਜਿਸ ਨਾਲ ਮੁਲਾਜ਼ਮਾਂ ਦਾ ਸ਼ੋਸ਼ਣ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਅਤੇ ਉਨ੍ਹਾਂ ਦਾ ਸੂਬਾ ਸਰਕਾਰ ਨਾਲ ਸਿੱਧਾ ਸਮਝੌਤਾ ਕਰਨ ਦਾ ਰਾਹ ਪੱਧਰਾ ਹੋਵੇਗਾ।

ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਨੇ 13 ਜੁਲਾਈ 2026 ਨੂੰ ‘ਦਿ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਟਰਾਂਜ਼ਿਸ਼ਨ ਟੂ ਕੰਟਰੈਕਟਲ ਐਂਗਜਮੈਂਟ ਆਰਡੀਨੈਂਸ, 2026’ ਨੂੰ ਹਰੀ ਝੰਡੀ ਦੇ ਦਿੱਤੀ ਸੀ।ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ਵਿੱਚ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤਣਾਅ ਤੋਂ ਮੁਕਤ ਕਰਨਾ ਅਤੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

Leave a Comment

Your email address will not be published. Required fields are marked *

Scroll to Top