ਚੰਡੀਗੜ੍ਹ/ਜਲੰਧਰ, 5 ਜੁਲਾਈ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਤਰੱਕੀ ਲਈ ਸੰਤ ਜੀ ਤੋਂ ਆਸ਼ੀਰਵਾਦ ਮੰਗਿਆ।
ਇਸ ਦੌਰਾਨ ਉਨ੍ਹਾਂ 108 ਮਹਾਂਪੁਰਸ਼ ਸ੍ਰੀ ਸਰਵਣ ਦਾਸ ਜੀ ਦੀ ਮੂਰਤੀ ਅੱਗੇ ਵੀ ਮੱਥਾ ਟੇਕਿਆ।
ਇਸ ਉਪਰੰਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਸੰਤ ਜੀ ਦੇ ਆਸ਼ੀਰਵਾਦ ਨਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਗਰੀਬ ਅਤੇ ਦਲਿਤ ਵਰਗ ਦੀ ਸੇਵਾ ਭਾਜਪਾ ਦੀ ਵਿਚਾਰਧਾਰਾ ਦਾ ਮੂਲ ਆਧਾਰ ਹੈ। ਇਸ ਇਲਾਕੇ ਦੇ ਗਰੀਬਾਂ ਅਤੇ ਦਲਿਤਾਂ ਦੀ ਭਲਾਈ ਲਈ ਇਸ ਪਵਿੱਤਰ ਅਸਥਾਨ ਤੋਂ ਉਨ੍ਹਾਂ ਨੂੰ ਜੋ ਵੀ ਹੁਕਮ ਮਿਲੇਗਾ, ਉਹ ਉਸ ਨੂੰ ਪੂਰਾ ਕਰਨਗੇ।
ਇਸ ਮੌਕੇ ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਪੰਜਾਬ ਪ੍ਰਧਾਨ ਵਿਜੇ ਸਾਂਪਲਾ, ਐਸਆਰ ਲੱਧੜ, ਰਾਜੇਸ਼ ਬਾਘਾ, ਸੁਸ਼ੀਲ ਰਿੰਕੂ, ਸ਼ੀਤਲ ਅੰਗੁਰਾਲ, ਇੰਦਰ ਇਕਬਾਲ ਅਟਵਾਲ ਤੇ ਹੋਰ ਆਗੂ ਵੀ ਹਾਜ਼ਰ ਸਨ।
