ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਸ਼ੁਭਮ ਸ਼ਰਮਾ ਨੇ ਦਰਜ ਕਰਵਾਈ ਵੱਡੀ ਜਿੱਤ


ਪੰਜਾਬ: ਪੰਜਾਬ ਦੀ ਸਿਆਸਤ ਵਿੱਚ ਨੌਜਵਾਨ ਲੀਡਰਸ਼ਿਪ ਨੂੰ ਹੋਰ ਮਜ਼ਬੂਤ ​​ਕਰਦੇ ਹੋਏ ਪੰਜਾਬ ਯੂਥ ਕਾਂਗਰਸ ਨੂੰ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਧੂਰੀ ਨਾਲ ਸਬੰਧਤ ਨੌਜਵਾਨ ਆਗੂ ਸ਼ੁਭਮ ਸ਼ਰਮਾ ਨੇ ਜਥੇਬੰਦਕ ਚੋਣਾਂ ਜਿੱਤ ਕੇ ਪੰਜਾਬ ਯੂਥ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਸ਼ੁਭਮ ਦੇਵਗਨ ਨੇ ਆਪਣੇ ਵਿਰੋਧੀ ਗਗਨਦੀਪ ਸਿੰਘ ਨੂੰ 3883 ਵੋਟਾਂ ਨਾਲ ਹਰਾਇਆ। ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨੌਜਵਾਨ ਲੀਡਰਸ਼ਿਪ ‘ਤੇ ਵੱਡਾ ਦਾਅ ਲਾਇਆ ਹੈ। ਪਾਰਟੀ ਦਾ ਮੰਨਣਾ ਹੈ ਕਿ ਸੂਬੇ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੋਵੇਗੀ ਅਤੇ ਇਸੇ ਰਣਨੀਤੀ ਤਹਿਤ ਯੂਥ ਵਿੰਗ ਨੂੰ ਨਵੀਂ ਲੀਡਰਸ਼ਿਪ ਸੌਂਪੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top