ਪੰਜਾਬ ਵਿੱਚ ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਹੈ।
ਪੰਜਾਬ ਵਿੱਚ ਮਈ ਦੇ ਅੰਤ ਵਿੱਚ ਸਰਕਾਰੀ ਛੁੱਟੀ ਆ ਰਹੀ ਹੈ। 27 ਮਈ ਬੁੱਧਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਈਦ-ਉਲ-ਜੂਹਾ (ਬਕਰੀਦ) ਬੁੱਧਵਾਰ, 27 ਮਈ ਨੂੰ ਸਰਕਾਰੀ ਛੁੱਟੀ ਹੋਵੇਗੀ। ਇਹ ਛੁੱਟੀ 2026 ਦੇ ਕੈਲੰਡਰ ਵਿੱਚ ਦਰਜ ਹੈ।
