ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ ਦੇ ਕਤਲ ਕੇਸ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲੀਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਖ਼ਿਲਾਫ਼ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਤਲ ਤੋਂ ਬਾਅਦ ਨੇਪਾਲ ਰਾਹੀਂ ਕੈਨੇਡਾ ਭੱਜ ਗਿਆ ਸੀ। ਗਾਇਕਾ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿਛਲੇ ਛੇ ਸਾਲਾਂ ਤੋਂ ਦੋਸਤ ਸਨ। ਗਾਇਕ ਦੀ ਲਾਸ਼ 19 ਮਈ ਨੂੰ ਸਮਰਾਲਾ ਦੀ ਨੀਲੋ ਨਹਿਰ ‘ਚੋਂ ਬਰਾਮਦ ਹੋਈ ਸੀ।
ਇਸ ਦੌਰਾਨ ਇੰਦਰ ਕੌਰ ਦੀ ਲਾਸ਼ ਦੇ ਪੋਸਟਮਾਰਟਮ ਤੋਂ ਪਤਾ ਲੱਗਾ ਹੈ ਕਿ ਗਾਇਕਾ ਨੂੰ ਦੋ ਗੋਲੀਆਂ ਲੱਗੀਆਂ ਸਨ। ਇੱਕ ਗੋਲੀ ਉਸਦੀ ਛਾਤੀ ਦੇ ਸੱਜੇ ਪਾਸੇ ਲੱਗੀ ਅਤੇ ਦੂਜੀ ਉਸਦੇ ਮੱਥੇ ਵਿੱਚ ਲੱਗੀ।
ਇਸ ਦੌਰਾਨ ਪੁਲੀਸ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਵਿੱਚ ਸੁਖਵਿੰਦਰ ਸਿੰਘ ਦੇ ਪਿਤਾ ਅਤੇ ਉਸ ਦੇ ਦੋ ਦੋਸਤ ਸ਼ਾਮਲ ਹਨ। ਛੇ ਦਿਨਾਂ ਤੋਂ ਲਾਪਤਾ ਇੰਦਰ ਕੌਰ ਦੀ ਲਾਸ਼ ਨੀਲੋ ਨਹਿਰ ਵਿੱਚੋਂ ਬਰਾਮਦ ਹੋਈ ਹੈ। ਪੁਲਿਸ ਨੇ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
