ਫੀਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਸਕੂਲ ਮਾਲਕ ਹਾਈਕੋਰਟ ਪਹੁੰਚੇ, ਅੱਜ ਸੁਣਵਾਈ ਹੈ


ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਪੰਜਾਬ ਸਰਕਾਰ ਦੇ ਨਵੇਂ ਆਰਡੀਨੈਂਸ ਨੂੰ ਚੁਣੌਤੀ ਦੇਣ ਲਈ ਸਕੂਲ ਮਾਲਕਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ‘ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ’ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੋ ਜੱਜਾਂ ਦੇ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਵੀਰਵਾਰ ਨੂੰ ਫੈਡਰੇਸ਼ਨ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਾਜੀਵ ਆਤਮਾਰਾਮ ਅਤੇ ਬ੍ਰਿਜੇਸ਼ ਭੌਂਸਲਾ ਅਦਾਲਤ ਵਿੱਚ ਪੇਸ਼ ਹੋਏ ਅਤੇ ਦੱਸਿਆ ਕਿ ਸਰਕਾਰ 25 ਜੁਲਾਈ 2026 ਤੋਂ ਸਕੂਲਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਸਕਦੀ ਹੈ।ਉਨ੍ਹਾਂ ਨੇ ਅਦਾਲਤ ਨੂੰ ਇਸ ਮਾਮਲੇ ਦੀ ਸੁਣਵਾਈ 25 ਜੁਲਾਈ ਤੋਂ ਪਹਿਲਾਂ ਕਰਨ ਦੀ ਅਪੀਲ ਕੀਤੀ।ਦੋ ਮੈਂਬਰੀ ਬੈਂਚ ਨੇ ਅੱਜ ਸਕੂਲ ਪ੍ਰਬੰਧਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ। ਸਕੂਲ ਪ੍ਰਬੰਧਕਾਂ ਨੇ 21 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਕੋਲ ਆਪਣੀ ਪਟੀਸ਼ਨ ਦਾਇਰ ਕੀਤੀ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top