ਭਗਵੰਤ ਮਾਨ ਸਰਕਾਰ ਮੁਲਾਜ਼ਮਾਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ



*ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ਨੂੰ ਨਿਸ਼ਚਿਤ ਸਮੇਂ ਅੰਦਰ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*

*ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ‘ਤੇ ਤੁਰੰਤ ਕਾਰਵਾਈ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਿਰਦੇਸ਼*

ਚੰਡੀਗੜ੍ਹ; 10 ਜੂਨ 2026:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਵਾਟਰ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮੁੱਦਿਆਂ ਅਤੇ ਚਿੰਤਾਵਾਂ ਦਾ ਹੱਲ ਕੀਤਾ।

ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮਾਂ ਅਤੇ ਮਜ਼ਦੂਰਾਂ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਜਾਇਜ਼ ਚਿੰਤਾ ਨੂੰ ਛੱਡਿਆ ਨਹੀਂ ਜਾਵੇਗਾ।”

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੇਸ਼ ਕੀਤੀਆਂ ਮੰਗਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਮ ਵਾਲੀ ਥਾਂ ਦੀਆਂ ਚੁਣੌਤੀਆਂ, ਪ੍ਰਣਾਲੀਗਤ ਸਮੱਸਿਆਵਾਂ ਅਤੇ ਵਿੱਤੀ ਤੰਗੀ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵਿਸਤ੍ਰਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਮਲ ਵਿੱਚ ਲਿਆਂਦਾ ਜਾਵੇ, ਮੁਲਾਂਕਣ ਕੀਤਾ ਜਾਵੇ ਅਤੇ ਲਾਗੂ ਕੀਤਾ ਜਾਵੇ।

ਮੀਟਿੰਗ ਵਿੱਚ ਹਾਜ਼ਰ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਫਾਈਲਾਂ ਨੂੰ ਪ੍ਰਵਾਨਗੀ ਦੇ ਕੇ ਅੰਤਰ-ਵਿਭਾਗੀ ਮੁਲਾਂਕਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਜਲਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਨ੍ਹਾਂ ਮੀਟਿੰਗਾਂ ਦੌਰਾਨ ਗ੍ਰਾਮ ਪੰਚਾਇਤ ਵਾਟਰ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ ਤੋਂ ਬੇਅੰਤ ਸਿੰਘ, ਅਵਤਾਰ ਸਿੰਘ, ਬੋਹੜ ਸਿੰਘ; ਮਨਰੇਗਾ ਕਰਮਚਾਰੀ ਯੂਨੀਅਨ ਤੋਂ ਗੁਰਸੇਵਕ ਸਿੰਘ, ਹਰਮਿੰਦਰ ਸਿੰਘ, ਅਮਨਦੀਪ ਮਾਨਸਾ; ਅਤੇ ਜ਼ਮੀਨ ਸੰਘਰਸ਼ ਕਮੇਟੀ ਵੱਲੋਂ ਮੁਕੇਸ਼ ਮਲੌਦ ਅਤੇ ਧਰਮਵੀਰ ਹਰੀਗੜ੍ਹ ਨੇ ਆਪੋ-ਆਪਣੇ ਪੱਖ ਪੇਸ਼ ਕੀਤੇ।

Leave a Comment

Your email address will not be published. Required fields are marked *

Scroll to Top