ਕਸਬਾ ਮਜੀਠਾ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ ਨੌਂ ਵਿੱਚ ਉਸ ਸਮੇਂ ਭੱਜ-ਦੌੜ ਮੱਚ ਗਈ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰ ਆਪਸ ਵਿੱਚ ਭਿੜ ਗਏ। ਵਾਰਡ ਨੰਬਰ ਨੌਂ ਵਿੱਚ ਆਮ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਨੇ ਕਥਿਤ ਤੌਰ ’ਤੇ ਕੁਝ ਸਮਰਥਕਾਂ ਸਮੇਤ ਪੋਲਿੰਗ ਬੂਥ ਵਿੱਚ ਦਾਖਲ ਹੋ ਕੇ ਵੋਟਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੂੰ ਸੂਚਿਤ ਕੀਤਾ, ਜੋ ਖੁਦ ਮੌਕੇ ’ਤੇ ਪੁੱਜੇ ਜਿਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਸਾਰੀ ਗੱਲਬਾਤ ਸਾਂਝੀ ਕੀਤੀ ਅਤੇ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਇਕ ਆਮ ਆਦਮੀ ਪਾਰਟੀ ਦੇ ਵਰਕਰ ਨੇ ਆ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਰਕਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਪੱਗ ਵੱਢ ਕੇ ਜ਼ਖਮੀ ਕਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਮੀਤ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਹਮਲਾਵਰਾਂ ਨੂੰ ਥਾਣੇ ਲਿਆ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਥਾਣਾ ਮਜੀਠਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ।
