- 650 ਗੁਰੂ ਰਵਿਦਾਸ ਬਗੀਚੀਆਂ, ਰਾਜ ਭਰ ਵਿੱਚ 6.50 ਲੱਖ ਬੂਟੇ, ਇਤਿਹਾਸਕ ਮੌਕੇ ਦੀ ਨਿਸ਼ਾਨਦੇਹੀ ਲਈ 4 ਰਾਜਾਂ ਤੋਂ ਡਰੋਨ ਸ਼ੋਅ ਅਤੇ ਸ਼ੋਭਾ ਯਾਤਰਾਵਾਂ: ਸੈਰ ਸਪਾਟਾ ਮੰਤਰੀ*
*•ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਦੀਆਂ ਮੁੱਖ ਝਲਕੀਆਂ*
ਚੰਡੀਗੜ੍ਹ, 14 ਜੁਲਾਈ:
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਪੱਧਰ ‘ਤੇ ਮਨਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸੰਤਾਂ ਦੇ ਜੀਵਨ, ਫਲਸਫੇ ਅਤੇ ਸਮਾਨਤਾ ਦੇ ਸੰਦੇਸ਼ ‘ਤੇ ਚਾਨਣਾ ਪਾਉਣ ਲਈ ਸਾਲ ਭਰ ਦਾ ਵਿਆਪਕ ਪ੍ਰੋਗਰਾਮ ਚੱਲ ਰਿਹਾ ਹੈ।
ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰੱਖੇ ਗਏ ਹਨ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.
- ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਨੂੰ ਪੰਜਾਬ ਭਰ ਦੇ ਲੋਕਾਂ ਦੇ ਨਾਲ-ਨਾਲ ਵਿਸ਼ਵ ਭਾਈਚਾਰੇ ਵਿੱਚ ਫੈਲਾਉਣ ਲਈ ਵਿਸ਼ਾਲ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉਲੀਕੀ ਗਈ ਹੈ ਅਤੇ ਇਹ ਸਾਰਾ ਸਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਧਾਰਮਿਕ, ਵਿਦਿਅਕ ਅਤੇ ਵਾਤਾਵਰਨ ਪਹਿਲਕਦਮੀਆਂ ਰਾਹੀਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤਾ ਗਿਆ ਹੈ।
- ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਸਕੂਲ ਪੱਧਰੀ ਮੁਕਾਬਲਿਆਂ ਤੋਂ ਇਲਾਵਾ 13,000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੇ ਦਸਤਾਵੇਜ਼ੀ ਸ਼ੋਅ ਵੀ ਦਿਖਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਵੇਗਾ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ, ਜਦਕਿ ਅਗਸਤ ਤੋਂ ਨਵੰਬਰ ਦਰਮਿਆਨ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਵੀ ਕਰਵਾਏ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਕਰੇਗੀ, 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਏਗੀ, ਅਗਸਤ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ “ਸਮਾਨਤਾ ਲਈ ਦੌੜ” ਮੈਰਾਥਨ ਦਾ ਆਯੋਜਨ ਕਰੇਗੀ ਅਤੇ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸਾਈਕਲ ਰੈਲੀਆਂ ਦਾ ਆਯੋਜਨ ਕਰੇਗੀ। ਇਸ ਤੋਂ ਇਲਾਵਾ ਅਕਤੂਬਰ ਵਿੱਚ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੰਡੇ ਜਾਣਗੇ।
ਧਾਰਮਿਕ ਸਮਾਗਮਾਂ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਚਾਰ ਸ਼ੋਭਾ ਯਾਤਰਾਵਾਂ 5 ਤੋਂ 8 ਅਕਤੂਬਰ ਤੱਕ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ।
ਉਨ•ਾਂ ਦੱਸਿਆ ਕਿ ਇਹ ਜਸ਼ਨ 9 ਤੋਂ 11 ਅਕਤੂਬਰ, 2026 ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਦੌਰਾਨ ਸਮਾਪਤ ਹੋਵੇਗਾ।
ਪਹਿਲੇ ਦਿਨ (9 ਅਕਤੂਬਰ) ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਬਾਰੇ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਜੀ ਦੀ ਬਾਣੀ ਬਾਰੇ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ।
10 ਅਕਤੂਬਰ ਨੂੰ, ਸ਼ਰਧਾਲੂ ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ‘ਤੇ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ ਇੱਕ ਸ਼ਾਨਦਾਰ 3ਡੀ ਪ੍ਰੋਜੈਕਸ਼ਨ ਅਤੇ ਇੱਕ ਡਰੋਨ ਸ਼ੋਅ ਦੇਖਣਗੇ।
ਸਮਾਪਤੀ ਵਾਲੇ ਦਿਨ, 11 ਅਕਤੂਬਰ ਨੂੰ ਕਥਾ ਅਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ ਇੱਕ ਹੋਰ 3ਡੀ ਪ੍ਰੋਜੈਕਸ਼ਨ ਅਤੇ ਇੱਕ ਸ਼ਾਨਦਾਰ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ।
ਇਨ੍ਹਾਂ ਨੂੰ ਜਸ਼ਨਾਂ ਦਾ ਕੇਂਦਰ ਬਿੰਦੂ ਦੱਸਦੇ ਹੋਏ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਨੌਜਵਾਨ ਪੀੜ੍ਹੀ ਆਧੁਨਿਕ ਤਕਨੀਕ ਅਤੇ ਸਾਰਥਕ ਜਨਤਕ ਭਾਗੀਦਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾਵਾਦੀ ਆਦਰਸ਼ਾਂ ਅਤੇ ਅਧਿਆਤਮਿਕ ਸਿੱਖਿਆਵਾਂ ਨਾਲ ਜੁੜ ਸਕੇ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਵਚਨਬੱਧ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਨੁੱਖੀ ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।
ਇਸ ਮੌਕੇ ਡਾਇਰੈਕਟਰ ਟੂਰਿਜ਼ਮ ਸ਼. ਸੰਜੀਵ ਤਿਵਾੜੀ ਵੀ ਮੌਜੂਦ ਸਨ।
