8ਵੀਂ ਜਮਾਤ ਦੇ ਨਤੀਜਿਆਂ ‘ਚ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਮਿਲਣਗੇ। ਦੱਸ ਦੇਈਏ ਕਿ 8ਵੀਂ ਜਮਾਤ ਦੇ ਨਤੀਜਿਆਂ ‘ਚ ਪਹਿਲੇ ਤਿੰਨ ਸਥਾਨਾਂ ‘ਤੇ ਲੜਕੀਆਂ ਦਾ ਦਬਦਬਾ ਰਿਹਾ ਹੈ। ਜੈਤੋ ਦੀ ਤਮੰਨਾ ਨੇ 600 ‘ਚੋਂ 600 ਅੰਕ ਪ੍ਰਾਪਤ ਕਰਕੇ ਸੂਬੇ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਲਹਿਰਾਗਾਗਾ ਹਲਕੇ ਦੇ ਪਿੰਡ ਅਰਕਵਾਸ ਦੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ | ਅਤੇ ਫਰੀਦਕੋਟ ਦੇ ਪਿੰਡ ਭਲੂਰ ਦੇ ਜਸ਼ਨਦੀਪ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ।
