ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੀਦਰਲੈਂਡ ਦੇ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਚੌਥਾ ਦਿਨ ਹੈ। ਮੁੱਖ ਮੰਤਰੀ ਵੱਲੋਂ ਵੱਖ-ਵੱਖ ਉਦਯੋਗਪਤੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਮੁੱਖ ਮੰਤਰੀ ਰੋਟਰਡਮ ਦੇ ਮਾਸਵਾਲਕਟੇ ਵਿੱਚ ਐਲਟੀ ਫੂਡਜ਼ ਪਲਾਂਟ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਉਹ ਓਲੰਪੀਅਨ ਅਤੇ ਡੱਚ ਹਾਕੀ ਦੇ ਮਹਾਨ ਖਿਡਾਰੀ ਫਲੋਰਿਸ ਜਾਨ ਬੋਵੇਲੈਂਡਰ ਨੂੰ ਮਿਲੇ ਸਨ।
