ਦਰਪ੍ਰਯਾਗ ‘ਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਣਾ ਚਾਹੀਦਾ ਹੈ ਅਤੇ ਇਸ ਮਾਮਲੇ ਦਾ ਸ਼ਾਂਤੀਪੂਰਵਕ ਹੱਲ ਹੋਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰਾਖੰਡ ਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
