ਚੰਡੀਗੜ੍ਹ, 29 ਮਈ:
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਲਿਤ ਜਾਤੀਆਂ ਖਿਲਾਫ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਦਾ ਕਮਿਸ਼ਨ ਨੇ ਖੁਦ ਨੋਟਿਸ ਲਿਆ ਸੀ। ਇਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੀ ਤਰਫੋਂ ਐਸ.ਪੀ. ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਦੱਸਿਆ ਕਿ ਇਸ ਮਾਮਲੇ ਨਾਲ ਸਬੰਧਤ ਆਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਹੈ, 30 ਦਿਨਾਂ ਵਿੱਚ ਰਿਪੋਰਟ ਆਉਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਅਤੇ ਮੈਟਾ ਰਿਪੋਰਟ 1 ਜੁਲਾਈ 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
