ਉੱਤਰਾਖੰਡ ਦੇ ਨਾਗਰਸੂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਸ਼ਾਸਨ ਅਤੇ ਹਥਿਆਰਬੰਦ ਨਿਹੰਗ ਸਿੰਘਾਂ ਵਿਚਾਲੇ ਝੜਪ 40 ਘੰਟੇ ਤੋਂ ਵੱਧ ਬੀਤ ਜਾਣ ਤੋਂ ਬਾਅਦ ਵੀ ਜਾਰੀ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਇਲਾਕੇ ‘ਚ ਤਾਇਨਾਤ ਕਰ ਦਿੱਤਾ ਗਿਆ ਹੈ। ਉੱਤਰਾਖੰਡ ਦੇ ਨਾਗਰਸੂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਸ਼ਾਸਨ ਅਤੇ ਹਥਿਆਰਬੰਦ ਨਿਹੰਗ ਸਿੰਘਾਂ ਵਿਚਾਲੇ ਝੜਪ 40 ਘੰਟੇ ਤੋਂ ਵੱਧ ਬੀਤ ਜਾਣ ਤੋਂ ਬਾਅਦ ਵੀ ਜਾਰੀ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਇਲਾਕੇ ‘ਚ ਤਾਇਨਾਤ ਕਰ ਦਿੱਤਾ ਗਿਆ ਹੈ। ਇਹ ਸਾਰਾ ਝਗੜਾ 16 ਜੂਨ ਨੂੰ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਬਾਜ਼ਾਰ ਵਿੱਚ ਇੱਕ ਵਾਹਨ ਦੀ ਪਾਰਕਿੰਗ ਨੂੰ ਲੈ ਕੇ ਸਥਾਨਕ ਦੁਕਾਨਦਾਰਾਂ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਵਿਚਾਲੇ ਹੋਈ ਲੜਾਈ ਨਾਲ ਸ਼ੁਰੂ ਹੋਇਆ ਸੀ। ਹੁਣ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਨਿਹੰਗ ਜਥੇਬੰਦੀ ਦੇ ਮੈਂਬਰ ਚਾਰਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੇ ਅੰਦਰ ਲੋਕਾਂ ਵੱਲੋਂ ਰਵਾਇਤੀ ਹਥਿਆਰ ਰੱਖਣ ਕਾਰਨ ਪੁਲਿਸ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਪਹਿਲਾਂ ਹੀ ਮੋਰਚਾ ਸੰਭਾਲ ਲਿਆ ਸੀ ਅਤੇ ਹੁਣ ਸੁਰੱਖਿਆ ਨੂੰ ਹੋਰ ਵਧਾਉਣ ਲਈ ਫ਼ੌਜ ਵੀ ਪਹੁੰਚ ਗਈ ਹੈ। ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਨੇ ਧਾਰਾ 163 (ਬੀਐਨਐਸਐਸ) ਤਹਿਤ ਪਾਬੰਦੀਆਂ ਲਗਾਈਆਂ ਹਨ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
