ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜਿਲਾ ਮਲੇਰਕੋਟਲਾ ਦੇ ਵਸਨੀਕ ਇੱਕ ਸ਼ਿਕਾਇਤ ਦੇ ਅਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ ਜੋ ਕਿ ਪਿੰਡ ਸਹੋੜਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਈਟੀਟੀ ਅਧਿਆਪਕ ਹੈ, ਲਈ ਬਾਲ ਸੰਭਾਲ ਛੁੱਟੀ ਲਈ ਬੀਪੀਈਓ ਦਫ਼ਤਰ ਹਾਜੀਪੁਰ ਵਿੱਚ ਪਹੁੰਚ ਕੀਤੀ ਸੀ। ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸ ਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸਦੀ ਪਤਨੀ ਦੀ ਬਾਲ ਦੇਖਭਾਲ ਛੁੱਟੀ ਮਨਜ਼ੂਰ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕੀਤੀ। ਸ਼ਿਕਾਇਤਕਰਤਾ ਨਾਜਾਇਜ਼ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਓਰੋ ਦੀ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਜਲੰਧਰ ਪੁਲਿਸ ਸਟੇਸ਼ਨ ਵਿਚ ਕਥਿਤ ਦੋਸ਼ੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top