ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ



ਚੰਡੀਗੜ੍ਹ, 20 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਥਾਣਾ ਕੂੰਮਕਲਾਂ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਗਜੀਵਨ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਪੁਲਿਸ ਅਧਿਕਾਰੀ ਨੂੰ ਇੱਕ ਵਿਅਕਤੀ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਖਿਲਾਫ ਥਾਣਾ ਕੁਮਕਲਾਂ, ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਏਐਸਆਈ ਜਗਜੀਵਨ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ। ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਸਬੰਧੀ ਦੋਸ਼ੀ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮਾਨਤ ਕਰਵਾਉਣ ਵਿਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧ ਵਿੱਚ ਦੋਸ਼ੀ ਏ.ਐਸ.ਆਈ ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਫੋਨ ਕਰਕੇ 10000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਲੈਣ ਜਾਂ ਕਿਸੇ ਹੋਰ ਗੈਰ-ਕਾਨੂੰਨੀ ਢੰਗ ਨਾਲ ਲੈਣ ਦੀ ਇੱਛਾ ਨਾ ਰੱਖਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਓਰੋ ਦੀ ਟੀਮ ਨੇ ਦੋਸ਼ੀ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top