ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ਬਾਰੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਗਈਆਂ। ਹਰਜਿੰਦਰ ਸਿੰਘ ਧਾਮੀ। ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਬਾਰੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿੱਚ ਸੋਧ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਪਟੀਸ਼ਨ ਪਾਈ ਗਈ ਸੀ ਪਰ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਹੀ ਸਖ਼ਤ ਰਵੱਈਆ ਅਪਣਾਇਆ। ਸਰਕਾਰ ਦੀ ਅਜਿਹੀ ਪਹੁੰਚ ਜਿੱਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਕਰਦੀ ਹੈ, ਉੱਥੇ ਘੱਟ ਗਿਣਤੀਆਂ ਪ੍ਰਤੀ ਇਸ ਦੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਵਾਰ-ਵਾਰ ਸ਼੍ਰੋਮਣੀ ਕਮੇਟੀ ਨੂੰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਕੀਤੀ ਹੈ। ਇਸ ਲਈ ਅੱਜ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਢੁਕਵੇਂ ਹੁਕਮਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਆਵੇਗਾ, ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
