ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੀਤੇ ਦਿਨ ਅਜਨਾਲਾ ਦੀ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅੱਜ ਜਾਂਚ ਮੁਕੰਮਲ ਕਰਕੇ ਚਲਾਨ ਪੇਸ਼ ਕਰ ਦਿੱਤਾ ਗਿਆ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 2 ਮਈ ਤੋਂ ਸੈਸ਼ਨ ਕੋਰਟ ਅੰਮ੍ਰਿਤਸਰ ਵਿੱਚ ਕਰਨ ਦੇ ਹੁਕਮ ਦਿੱਤੇ ਹਨ।ਇਹ ਤੈਅ ਹੈ ਕਿ ਅੰਮ੍ਰਿਤਪਾਲ ਸਿੰਘ ਆਸਾਮ ਦੀ ਜੇਲ੍ਹ ਵਿੱਚ ਹੀ ਰਹੇਗਾ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਕੋਲੋਂ ਕੁਝ ਵੀ ਬਰਾਮਦ ਨਹੀਂ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
