ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 38 ਸਾਲਾਂ ਦੇ ਸਨ। ਉਨ੍ਹਾਂ ਦੇ ਅਚਨਚੇਤ ਦਿਹਾਂਤ ਦੀ ਖਬਰ ਨਾਲ ਸਿਆਸੀ ਅਤੇ ਸਮਾਜਿਕ ਹਲਕਿਆਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਸਵੇਰੇ 6 ਵਜੇ ਦੇ ਕਰੀਬ ਉਸ ਦੀ ਪਤਨੀ ਅਪਰਨਾ ਯਾਦਵ ਦਾ ਭਰਾ ਅਮਨ ਸਿੰਘ ਬਿਸ਼ਟ ਉਸ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਿਵਲ ਹਸਪਤਾਲ ਦੇ ਚੀਫ਼ ਮੈਡੀਕਲ ਸੁਪਰਡੈਂਟ ਡਾ: ਡੀਸੀ ਪਾਂਡੇ ਦੇ ਅਨੁਸਾਰ, ਪ੍ਰਤੀਕ ਯਾਦਵ ਦੀ ਨਬਜ਼ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਸੀ ਅਤੇ ਹਸਪਤਾਲ ਪਹੁੰਚਣ ਤੱਕ ਉਸ ਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।
