ਸਿਹਤ ਮੰਤਰੀ ਨੇ ਫੂਡ ਸੇਫਟੀ ਸੈਮੀਨਾਰ ਵਿੱਚ ਸਿਹਤਮੰਦ ਭੋਜਨ ‘ਤੇ ਜ਼ੋਰ ਦਿੱਤਾ

*ਸਵੱਛ ਭੋਜਨ ਸਿਹਤਮੰਦ ਸਮਾਜ ਦੀ ਨੀਂਹ ਹੈ – ਡਾ ਬਲਬੀਰ ਸਿੰਘ*

*ਸੁਰੱਖਿਅਤ ਭੋਜਨ ਨਾਲ ਹੀ ਬਣੇਗਾ ਰੰਗਲਾ ਪੰਜਾਬ- ਸਿਹਤ ਮੰਤਰੀ*

ਚੰਡੀਗੜ੍ਹ/ਪਟਿਆਲਾ, 30 ਜੁਲਾਈ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ “ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ-ਸੁਰੱਖਿਅਤ ਅਤੇ ਪੌਸ਼ਟਿਕ ਭੋਜਨ, ਚੰਗੀ ਸਿਹਤ ਦਾ ਆਧਾਰ” ਵਿਸ਼ੇ ‘ਤੇ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ “ਜੈਸਾ ਅੰਨਾ, ਵੈਸਾ ਮਨ” ਸਿਰਫ਼ ਇੱਕ ਕਹਾਵਤ ਨਹੀਂ ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸ਼ੁੱਧ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਭੋਜਨ ਵੀ ਸਿਹਤਮੰਦ ਜੀਵਨ ਲਈ ਜ਼ਰੂਰੀ ਆਧਾਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੰਤਵ ਲਈ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗੜਵਾਸੂ) ਦੇ ਮਾਹਿਰਾਂ ਅਤੇ ਕੁਦਰਤੀ ਅਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਨੌਜਵਾਨ ਪੀੜ੍ਹੀ ਨੂੰ ਰਸਾਇਣ ਮੁਕਤ ਅਤੇ ਜੈਵਿਕ ਭੋਜਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮਿਲ ਕੇ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰਦੇ ਹਨ, ਜਿਸ ਨਾਲ ਸਿਹਤਮੰਦ ਅਤੇ ਮਿਆਰੀ ਅਨਾਜ ਪੈਦਾ ਹੁੰਦਾ ਹੈ।

ਬਲਬੀਰ ਸਿੰਘ ਨੇ ਲੋਕਾਂ ਨੂੰ ਕੁਦਰਤੀ ਅਤੇ ਜੈਵਿਕ ਭੋਜਨ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ ‘ਤੇ ਟਿਕੀ ਹੈ। ਉਨ•ਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਫੂਡ ਬਿਜ਼ਨਸ ਸੰਚਾਲਕਾਂ ਅਤੇ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕਰਦਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਇਆ ਜਾ ਸਕੇ ਅਤੇ ਕਿਸੇ ਵੀ ਮਿਲਾਵਟ ਜਾਂ ਘਟੀਆ ਭੋਜਨ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਫੂਡ ਸੇਫਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀਨ ਸੀ.ਓ.ਐਸ.ਐਸ. ਕਿਰਨ ਬੈਂਸ, ਵੀ.ਸੀ.ਪੀ.ਏ.ਯੂ ਡਾ.ਐਸ.ਐਸ.ਗੋਸਲ, ਵੀ.ਸੀ.ਗੜਵਾਸੂ ਜੇ.ਐਸ.ਗਿੱਲ, ਪਿੰਗਲਵਾੜਾ ਤੋਂ ਸ੍ਰੀ ਰਾਜਵੀਰ ਸਿੰਘ, ਰਵਨੀਤ ਕੌਰ, ਐਨ.ਜੀ.ਓ. ਮਿਸ ਪ੍ਰਗਤੀ, ਜੈਵਿਕ ਉਤਪਾਦਕ ਸ੍ਰੀ ਗੁਰਮੀਤ ਸਿੰਘ, ਖੇਤੀ ਵਿਰਾਸਤ ਮਿਸ਼ਨ ਸ੍ਰੀ ਉਮੇਂਦਰ ਦੱਤ, ਸਰਪੰਚ ਕਨਸੂਆ ਸ੍ਰੀ ਹਰਪ੍ਰੀਤ ਸਿੰਘ, ਸੀ.ਈ.ਓ. ਚੇਅਰਜ਼ ਫੂਡ ਐਂਡ ਬੇਵਰੇਜ ਸ੍ਰੀ ਹਰਿੰਦਰਪਾਲ ਸਿੰਘ ਲਾਂਬਾ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਗੁਰਪ੍ਰੀਤ ਕੌਰ, ਸਿਵਲ ਸਰਜਨ ਡਾ: ਸ਼ੈਲੀ ਜੇਤਲੀ, ਵੱਖ-ਵੱਖ ਵਿਭਾਗਾਂ ਦੇ ਮਾਹਿਰ ਕਿਸਾਨ, ਕਿਸਾਨ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top