ਸੁਨੀਲ ਜਾਖੜ ਦੀ ਕੇਜਰੀਵਾਲ ਨੂੰ ਚੇਤਾਵਨੀ, ਪੰਜਾਬ ਨੂੰ ਮਮਤਾ ਦਾ ਬੰਗਾਲ ਨਹੀਂ ਬਣਨ ਦਿੱਤਾ ਜਾਵੇਗਾ।


ਬਲਾਚੌਰ ਅਤੇ ਲੁਧਿਆਣਾ ਵਿੱਚ ‘ਆਪ’ ਦੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ
– ਭਾਜਪਾ ਦਫਤਰ ‘ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ‘ਆਪ’ ਵਿਧਾਇਕ ਖਿਲਾਫ ਪੁਲਸ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ
– ਭ੍ਰਿਸ਼ਟਾਚਾਰ ਵਿਰੋਧੀ ਪਾਰਟੀ ਅੱਜ ਭ੍ਰਿਸ਼ਟਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ
-ਆਖੀਆ, ਪੰਜਾਬ ਨੂੰ ਲੁੱਟਣ ਵਾਲਿਆਂ ਖਿਲਾਫ ਜਾਂਚ ਨਹੀਂ ਰੁਕੇਗੀ, ਪਰਦੇ ਪਿੱਛੇ ਲੁਕੇ ਲੋਕਾਂ ਦੇ ਗਲੇ ਤੱਕ ਵੀ ਪਹੁੰਚੇਗਾ ਕਾਨੂੰਨ ਦਾ ਹੱਥ।

ਚੰਡੀਗੜ੍ਹ, 10 ਮਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਭਾਜਪਾ ਪੰਜਾਬ ਨੂੰ ਮਮਤਾ ਦੇ ਬੰਗਾਲ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।

ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਜਾਰੀ ਸੰਦੇਸ਼ ‘ਚ ਸੁਨੀਲ ਜਾਖੜ ਨੇ ਲਿਖਿਆ, ”ਅਰਵਿੰਦ ਕੇਜਰੀਵਾਲ ਜੀ ਧਿਆਨ ਨਾਲ ਸੁਣੋ, ਪੰਜਾਬ ਨੂੰ ਮਮਤਾ ਦਾ ਬੰਗਾਲ ਨਹੀਂ ਬਣਨ ਦਿੱਤਾ ਜਾਵੇਗਾ।

ਵਿਰੋਧ ਦੇ ਨਾਂ ‘ਤੇ ਬਲਾਚੌਰ (ਨਵਾਂ ਸ਼ਹਿਰ) ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਆਪ ਦੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਪੁਲਸ ਦੀ ਮੌਜੂਦਗੀ ‘ਚ ਭਾਜਪਾ ਦਫਤਰ ‘ਚ ਦਾਖਲ ਹੋ ਕੇ ਭਾਜਪਾ ਜ਼ਿਲਾ ਪ੍ਰਧਾਨ ਨਾਲ ਕੁੱਟਮਾਰ ਅਤੇ ਭੰਨਤੋੜ ਕੀਤੀ। ਅਰਵਿੰਦ ਕੇਜਰੀਵਾਲ ਨੇ ਵਿਧਾਇਕ ਨੂੰ ਰਲ ਕੇ ਲੁੱਟਣ ਦਾ ਲਾਇਸੈਂਸ ਦਿੱਤਾ ਸੀ, ਪਰ ਕੀ ਉਸ ਨੂੰ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ ਵੀ ਦੇ ਦਿੱਤਾ ਹੈ। ਲੁਧਿਆਣਾ ਸਮੇਤ ਕੁਝ ਹੋਰ ਥਾਵਾਂ ਤੋਂ ਵੀ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।

ਅਰਵਿੰਦ ਕੇਜਰੀਵਾਲ ਜੀ, ਪੰਜਾਬੀ ਸਭ ਦੇਖ ਰਹੇ ਹਨ। ਜਿੰਨਾ ਮਰਜ਼ੀ ਡਰਾਮਾ ਕਰ ਲਉ, ਪੰਜਾਬ ਨੂੰ ਲੁੱਟਣ ਵਾਲੇ ਭ੍ਰਿਸ਼ਟ ਲੋਕਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਉਨ੍ਹਾਂ ਲੋਕਾਂ ਤੱਕ ਵੀ ਪਹੁੰਚੇਗੀ ਜੋ ਪਰਦੇ ਪਿੱਛੇ ਲੁਕੇ ਹੋਏ ਹਨ।
ਪੰਜਾਬ ਪੁਲਿਸ ਨੂੰ ਇਸ ਗੁੰਡਾਗਰਦੀ ਵਿਰੁੱਧ ਬਿਨਾਂ ਦੇਰੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਤੁਹਾਡੇ ਵਿਰੋਧ ਦੇ ਅਧਿਕਾਰ ਦਾ ਸਨਮਾਨ ਕਰਦੇ ਹਾਂ ਪਰ ਅਜਿਹਾ ਕਰਦੇ ਸਮੇਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਚੰਗਾ ਰਹੇਗਾ ਜੇ ਸਿਆਸਤ ਇੱਜ਼ਤ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਕਿਸ ਹੱਦ ਤੱਕ ਨੈਤਿਕ ਤੌਰ ‘ਤੇ ਭ੍ਰਿਸ਼ਟ ਹੋ ਚੁੱਕੀ ਹੈ ਕਿ ਭ੍ਰਿਸ਼ਟਾਚਾਰ ਦਾ ਵਿਰੋਧ ਕਰਕੇ ਬਣੀ ਪਾਰਟੀ ਅੱਜ ਭ੍ਰਿਸ਼ਟਾਚਾਰੀਆਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕਰ ਰਹੀ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਪੁਲੀਸ ਨੂੰ ਇਸ ਗੁੰਡਾਗਰਦੀ ਖ਼ਿਲਾਫ਼ ਬਿਨਾਂ ਦੇਰੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਕੈਮਰੇ ‘ਤੇ ਸਾਫ਼ ਨਜ਼ਰ ਆ ਰਿਹਾ ਹੈ ਕਿ ‘ਆਪ’ ਵਿਧਾਇਕ ਭਾਜਪਾ ਦਫ਼ਤਰ ‘ਚ ਜਾ ਕੇ ਕੁੱਟਮਾਰ ਕਰ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਵੱਲੋਂ ਆਪਣੇ ਵਸੀਲਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ‘ਆਪ’ ਦੀਆਂ ਲੁੱਟਾਂ ਖੋਹਾਂ ਹੋਣ ਲੱਗ ਪਈਆਂ ਹਨ ਤਾਂ ਅਰਵਿੰਦ ਕੇਜਰੀਵਾਲ ਪਾਗਲ ਹੋ ਗਿਆ ਹੈ ਅਤੇ ਆਪਣੇ ਵਿਧਾਇਕਾਂ ਨੂੰ ਗੁੰਡਾਗਰਦੀ ਕਰਨ ਦੀ ਇਜਾਜ਼ਤ ਦੇ ਰਿਹਾ ਹੈ, ਪਰ ਭਾਜਪਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।

Leave a Comment

Your email address will not be published. Required fields are marked *

Scroll to Top