ਹਰਿਆਣਾ ‘ਚ 28 ਜੂਨ ਤੋਂ ਪਲਸ ਪੋਲੀਓ ਮੁਹਿੰਮ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ


ਹਰਿਆਣਾ ਦੇ ਰਾਸ਼ਟਰੀ ਸਿਹਤ ਮਿਸ਼ਨ ਦੇ ਨਿਰਦੇਸ਼ਕ ਡਾ: ਵਰਿੰਦਰ ਯਾਦਵ ਨੇ ਐਲਾਨ ਕੀਤਾ ਹੈ ਕਿ ਰਾਜ ਵਿੱਚ 28 ਜੂਨ ਨੂੰ ਰਾਸ਼ਟਰੀ ਟੀਕਾਕਰਨ ਦਿਵਸ (ਐਨ.ਆਈ.ਡੀ.) ਦੇ ਨਾਲ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦਾ ਉਦੇਸ਼ 0 ਤੋਂ 5 ਸਾਲ ਦੀ ਉਮਰ ਦੇ ਲਗਭਗ 3.6 ਲੱਖ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਹੈ।

ਇਸ ਮੁਹਿੰਮ ਦੇ ਪਹਿਲੇ ਦਿਨ 28 ਜੂਨ ਨੂੰ ਸੂਬੇ ਭਰ ਵਿੱਚ 17,331 ਪੋਲੀਓ ਬੂਥ ਬਣਾਏ ਜਾਣਗੇ, ਜਿੱਥੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਬਾਅਦ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ 34,000 ਤੋਂ ਵੱਧ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਦਾ ਟੀਕਾਕਰਨ ਕਰਨਗੀਆਂ ਜੋ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕਦੇ।

ਡਾ: ਵਰਿੰਦਰ ਯਾਦਵ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ 28 ਜੂਨ ਨੂੰ ਆਪਣੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਲੈ ਕੇ ਆਉਣ ਅਤੇ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ, ਤਾਂ ਜੋ ਹਰਿਆਣਾ ਨੂੰ ਪੋਲੀਓ ਮੁਕਤ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ |

Leave a Comment

Your email address will not be published. Required fields are marked *

Scroll to Top